ਚੰਡੀਗੜ੍ਹ: ਰਾਣਾ ਗੁਰਮੀਤ ਸਿੰਘ ਸੋਢੀ ਬੀ.ਜੇ.ਪੀ. ’ਚ ਸ਼ਾਮਲ ਹੋ ਗਏ ਹਨ। ਰਾਣਾ ਸੋਢੀ ਦੇ ਨਾਲ-ਨਾਲ ਹੋਰ ਕਈ ਅਕਾਲੀ ਦਲ ਦੇ ਦਿੱਗਜ ਆਗੂ ਵੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਰਾਣਾ ਸੋਢੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦੀ ਕਾਪੀ ਸਾਂਝੀ ਕਰਦਿਆਂ ਕਿਹਾ ਕਿ ਉਹ ਕਾਂਗਰਸ ‘ਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ।
I cannot accept Punjab’s suffocation and helplessness! Congress party has put state’s security & communal harmony at stake.
With deep agony, I put forth my resignation from all posts & primary membership of Congress party with immediate effect. pic.twitter.com/a53RhxLFk8
— Rana Gurmit S Sodhi (@iranasodhi) December 21, 2021
ਦੱਸਣਯੋਗ ਹੈ ਕਿ ਰਾਣਾ ਸੋਢੀ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ ਤੇ ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾ ਲਈ ਸੀ।