ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ‘ਚ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਪਹੁੰਚ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਮੁੰਬਈ ਪੁਲਿਸ ਨੇ ਉਸ ਦੇ ਖਿਲਾਫ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਕੰਗਨਾ ਨੇ ਬੁੱਧਵਾਰ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਪੁਲਿਸ ਸਟੇਸ਼ਨ ਪਹੁੰਚਣਾ ਸੀ, ਪਰ ਅਭਿਨੇਤਰੀ ਆਪਣਾ ਬਿਆਨ ਦਰਜ ਕਰਵਾਉਣ ਲਈ ਨਹੀਂ ਆਈ ਅਤੇ ਪੁਲਿਸ ਤੋਂ ਛੋਟ ਦੀ ਮੰਗ ਕਰਦਿਆਂ ਨਵੀਂ ਤਰੀਕ ਦੀ ਮੰਗ ਕੀਤੀ, ਪਰ ਪੁਲਿਸ ਨੇ ਉਸ ਦੀ ਅਪੀਲ ‘ਤੇ ਕੋਈ ਜਵਾਬ ਨਹੀਂ ਦਿੱਤਾ।