ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾਂ ਤੋਂ ਬਾਦ ਹੁਣ ਲੁਧਿਆਣਾ ਦੀ ਕੋਰਟ `ਚ ਹੋਏ ਧਮਾਕੇ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ `ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ‘ਤੇ ਝੂਠੇ ਇਲਜ਼ਾਮ ਲਗਾ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ।
ਬੀਬੀ ਬਾਦਲ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ `ਚ ਉਨ੍ਹਾਂ ਨੇ ਲੁਧਿਆਣਾ ਵਿਖੇ ਹੋਏ ਧਮਾਕੇ `ਤੇ ਰੋਸ ਜ਼ਾਹਿਰ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਤੇ ਲਾਏ ਜਾ ਰਹੇ ਝੂਠੇ ਇਲਜ਼ਾਮਾਂ ਦੀ ਸਖਤ ਨਿੰਦਾ ਕੀਤੀ।
ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਹੁਣ ਤੱਕ ਚੰਨੀ ਸਰਕਾਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਸ਼ਨਾਖ਼ਤ ਵੀ ਨਹੀਂ ਕਰ ਸਕੀ ਉਲਟਾ ਉਹ ਸਿਆਸੀ ਲਾਹਾ ਲੈਣ ਲਈ ਦੂਜੀਆਂ ਪਾਰਟੀਆਂ ’ਤੇ ਇਲਜ਼ਾਮ ਲਗਾ ਰਹੀ ਹੈ।
In order to distract attention from complete failures of Pb govt, high profile acts are being stage managed, like be-adbis, high profile false cases against opposition leaders, bomb blasts & killings. All these are meant to keep the focus away from the Channi-Sidhu flop show. 1/3 pic.twitter.com/5m2EU37Vug
— Harsimrat Kaur Badal (@HarsimratBadal_) December 24, 2021
ਹਰਸਿਮਰਤ ਬਾਦਲ ਨੇ ਕਿਹਾ ਕਿ ਹਰ ਵਾਰ ਕਾਂਗਰਸ ਇਸੇ ਤਰ੍ਹਾਂ ਦੀ ਹੀ ਗੰਦੀ ਸਿਆਸਤ ਕਰ ਕੇ ਪੰਜਾਬ ਦੇ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਅੱਗ ਲਗਾ ਕੇ ਇਸ ‘ਤੇ ਆਪਣੀ ਸਿਆਸਤ ਦੀਆਂ ਰੋਟੀਆਂ ਸੇਕਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਦਵਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਸੂਬੇ ਦੀ ਅਮਨ-ਸ਼ਾਂਤੀ ਬਹਾਲ ਕਰਨਾ ਹੈ, ਨਾਂ ਕਿ ਇਸ ਨੂੰ ਤਬਾਹ ਕਰਨਾ।