ਚੰਡੀਗੜ੍ਹ – ਸਾਬਕਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਤੁਹਾਨੂੰ ਦਸ ਦਈਏ ਕਿ ਦੱਸ ਦੇਈਏ ਕਿ ਉਨ੍ਹਾਂ ਖ਼ਿਲਾਫ਼ ਬੀਤੇ ਦਿਨੀਂ ਐੱਫ.ਆਈ. ਆਰ. ਦਰਜ ਕੀਤੀ ਗਈ ਸੀ। ਪੰਜਾਬ ਪੁਲਿਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।