ਨਵੀਂ ਦਿੱਲੀ: ਕਾਂਗਰਸ ਨੂੰ ਵੱਡਾ ਝਟਕਾ, ਦੋ ਮੌਜੂਦਾ ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਹਲਕਾ ਕਾਦੀਆਂ ਦੀ ਸੀਟ ਨੂੰ ਲੈਕੇ ਦੋ ਭਰਾ ਫਤਹਿਜੰਗ ਸਿੰਘ ਬਾਜਵਾ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ ਸਨ। ਕਾਦੀਆਂ ਹਲਕੇ ਤੋਂ ਫਤਿਹਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ ਅਤੇ ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਮੈਂਬਰ ਹਨ। 2 ਦਸੰਬਰ ਨੂੰ ਨਵਜੋਤ ਸਿੰਘ ਸਿੱਧੂ ਨੇ ਕਾਦੀਆਂ ਹਲਕੇ ਵਿੱਚ ਪਹੁੰਚ ਕੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ।