ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਨਵੀਂ ਦਿੱਲੀ ‘ਚ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਜੈ ਮਾਕਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਸਮੇਤ ਹੋਰ ਕਈ ਆਗੂ ਮੌਜੂਦ ਸਨ।
ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਆਲ ਇਜ਼ ਵੈੱਲ’। ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਲੱਗ ਰਿਹਾ ਹੈ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ ‘ਚ ਚੋਣਾਂ ਨੂੰ ਲੈ ਕੇ ਕਾਂਗਰਸ ਜਲਦ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕਿਹਾ ਹੈ ਕਿ ਇੱਕ ਪਰਿਵਾਰ ਵਿੱਚ ਸਿੰਗਲ ਟਿਕਟ ਹੀ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਹੈ ਕਿ ਸੀਨੀਅਰ ਆਗੂਆਂ ਨੂੰ ਉਨ੍ਹਾਂ ਸੀਟਾਂ ਤੋਂ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਜੋ ਉਹ ਪਹਿਲਾ ਜਿੱਤ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਹੈ ਕਿ ਮੀਟਿੰਗ ਵਿਚ ਅੱਜ ਸੀਟਾਂ ਨੂੰ ਲੈ ਕੇ ਚਰਚਾ ਹੋਈ ਹੈ ਪਰ ਇਸ ਦੀ ਅੰਤਿਮ ਸੂਚੀ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੀ ਜਾਰੀ ਕੀਤਾ ਜਾਵੇਗਾ।