ਰਾਏਪੁਰ: ਮਹਾਤਮਾ ਗਾਂਧੀ ‘ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਕਾਲੀਚਰਨ ਮਹਾਰਾਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਛੱਤੀਸਗੜ੍ਹ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲੀਚਰਨ ਮਹਾਰਾਜ ਨੂੰ ਗ੍ਰਿਫਤਾਰ ਕਰਕੇ ਦੇਸ਼ ਧ੍ਰੋਹ ਦਾ ਦੋਸ਼ ਲਾਇਆ ਗਿਆ ਹੈ। ਜਾਂਚ ਦੌਰਾਨ ਸਬੂਤਾਂ ਦੇ ਆਧਾਰ ‘ਤੇ ਧਾਰਾ 153 ਏ (1) (ਏ), 153 ਬੀ (1) (ਏ), 295 ਏ, 505 (1) (ਬੀ) ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਰਾਏਪੁਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਪ੍ਰਸ਼ਾਂਤ ਅਗਰਵਾਲ ਨੇ ਦੱਸਿਆ ਕਿ ਰਾਏਪੁਰ ਪੁਲਿਸ ਨੇ ਕਾਲੀਚਰਨ ਮਹਾਰਾਜ ਨੂੰ ਅੱਜ ਤੜਕੇ ਗ੍ਰਿਫਤਾਰ ਕਰ ਲਿਆ। ਉਸ ਨੂੰ ਮੱਧ ਪ੍ਰਦੇਸ਼ ਦੇ ਖਜੂਰਾਹੋ ਸ਼ਹਿਰ ਤੋਂ ਕਰੀਬ 25 ਕਿਲੋਮੀਟਰ ਦੂਰ ਬਾਗੇਸ਼ਵਰ ਧਾਮ ਨੇੜੇ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।