ਅਮ੍ਰਿਤਸਰ : ਇਟਲੀ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ ਨਿਊਸ ਹਵਾਈ ਕੰਪਨੀ ਦੀ ਉਡਾਣ ਰਾਹੀਂ ਆਏ 179 ਯਾਤਰੂਆਂ ਦੇ ਹੋਏ ਕੋਰੋਨਾ ਟੈਸਟਾਂ ‘ਚੋਂ 125 ਦੇ ਨਤੀਜੇ ਪਾਜ਼ੀਟਿਵ ਆਏ ਹਨ।
ਜਾਣਕਾਰੀ ਅਨੁਸਾਰ ਸਾਰੇ ਮਰੀਜ਼ਾਂ ਦੀ ਹਾਲਤ ਸਥਿਰ ਹੈ ਅਤੇ ਸਾਰਿਆਂ ਨੂੰ ਅਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 90,928 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 325 ਲੋਕ ਵੀ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਵੀਰਵਾਰ ਨੂੰ ਬੁੱਧਵਾਰ ਦੇ ਮੁਕਾਬਲੇ ਕੋਰੋਨਾ ਦੇ 56.5 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।