ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਮੰਗਲਵਾਰ ਨੂੰ ਗੁਰੂ ਘਰ ਨਤਮਸਤਕ ਹੋਏ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਪਹਿਲੀ ਵਾਰ ਸਾਹਮਣੇ ਆਏ ਹਨ। ਮਜੀਠੀਆ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਰੱਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ।
ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈ ਕੋਰਟ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।