ਲਖਨਊ: ਯੂਪੀ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਨੇਤਾ ਬਦਲਣ ਦੀ ਖੇਡ ਚੱਲ ਰਹੀ ਹੈ। ਹੁਣ ਭਾਜਪਾ ਦੇ ਇੱਕ ਹੋਰ ਵਿਧਾਇਕ ਦਾਰਾ ਸਿੰਘ ਚੌਹਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।ਉਹ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਮਿਲੇ ਹਨ। ਅਸਤੀਫੇ ਤੋਂ ਬਾਅਦ ਦਾਰਾ ਸਿੰਘ ਚੌਹਾਨ ਨੇ ਕਿਹਾ ਕਿ ਉਹ ਜਲਦ ਹੀ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਬਣਾਉਣਗੇ।
ਸਵਾਮੀ ਪ੍ਰਸਾਦ ਮੌਰਿਆ ਤੋਂ ਬਾਅਦ ਹੁਣ ਦਾਰਾ ਸਿੰਘ ਚੌਹਾਨ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਰਾ ਸਿੰਘ ਮਊ ਜ਼ਿਲ੍ਹੇ ਦੀ ਮਧੂਬਨ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਰਾਜਪਾਲ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਨੇ ਯੋਗੀ ਸਰਕਾਰ ‘ਤੇ ਦਲਿਤਾਂ, ਪੱਛੜਿਆਂ ਅਤੇ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ।
ਸਪਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕੀਤਾ ਅਤੇ ਕਿਹਾ ਕਿ ‘ਸਮਾਜਿਕ ਨਿਆਂ’ ਲਈ ਸੰਘਰਸ਼ ਦੇ ਅਣਥੱਕ ਲੜਾਕੇ, ਸ਼੍ਰੀ ਦਾਰਾ ਸਿੰਘ ਚੌਹਾਨ ਜੀ ਦਾ ਸਪਾ ਵਿੱਚ ਨਿੱਘਾ ਸਵਾਗਤ ਅਤੇ ਸ਼ੁਭਕਾਮਨਾਵਾਂ! ਸਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਇਕਜੁੱਟ ਹੋ ਕੇ ਬਰਾਬਰੀ ਅਤੇ ਸਮਾਨਤਾ ਦੀ ਲਹਿਰ ਨੂੰ ਸਿਖਰ ‘ਤੇ ਲੈ ਕੇ ਜਾਣਗੀਆਂ… ਭੇਦਭਾਵ ਨੂੰ ਖਤਮ ਕਰਨਗੀਆਂ! ਇਹ ਸਾਡਾ ਸਮੂਹਿਕ ਸੰਕਲਪ ਹੈ! ਸਭ ਦਾ ਸਨਮਾਨ ~ ਸਭ ਦਾ ਸਥਾਨ!
‘सामाजिक न्याय’ के संघर्ष के अनवरत सेनानी श्री दारा सिंह चौहान जी का सपा में ससम्मान हार्दिक स्वागत एवं अभिनंदन!
सपा व उसके सहयोगी दल एकजुट होकर समता-समानता के आंदोलन को चरम पर ले जाएँगे… भेदभाव मिटाएँगे! ये हमारा समेकित संकल्प है!
सबको सम्मान ~ सबको स्थान!#मेला_होबे pic.twitter.com/rGxMYUyvsd
— Akhilesh Yadav (@yadavakhilesh) January 12, 2022