ਨਿਊਜ਼ ਡੈਸਕ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਅਜੇ ਵੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਨਿਗਰਾਨੀ ਹੇਠ ਹਨ। ਇਹ ਜਾਣਕਾਰੀ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦਿੱਤੀ।
ਦਸ ਦਈਏ ਕਿ 92 ਸਾਲਾ ਲਤਾ ਮੰਗੇਸ਼ਕਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਉਨ੍ਹਾਂ ਨੂੰ ਪਿਛਲੇ ਹਫ਼ਤੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸੋਸੀਏਟ ਪ੍ਰੋਫੈਸਰ ਡਾਕਟਰ ਪ੍ਰਤੀਤ ਸਮਦਾਨੀ ਨੇ ਦੱਸਿਆ ਕਿ ਉਹ ਅਜੇ ਵੀ ਆਈਸੀਯੂ ਵਿੱਚ ਨਿਗਰਾਨੀ ਹੇਠ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰੋ। ਉਹ ਫਿਲਹਾਲ ਹਸਪਤਾਲ ‘ਚ ਹੀ ਰਹਿਣਗੇ।
ਇਸ ਤੋਂ ਪਹਿਲਾਂ ਡਾਕਟਰ ਪ੍ਰਤੀਤ ਸਮਦਾਨੀ ਨੇਦੱਸਿਆ ਸੀ ਕਿ ਲਤਾ ਮੰਗੇਸ਼ਕਰ ਨੂੰ ਕੋਰੋਨਾ ਅਤੇ ਨਿਮੋਨੀਆ ਦੋਵੇਂ ਹੀ ਹਨ। ਉਨ੍ਹਾਂ ਦੀ ਉਮਰ ਨੂੰ ਧਿਆਨ ਵਿਚ ਰੱਖਦੇ ਹੋਏ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ। ਜਿਸ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ 10 ਤੋਂ 12 ਦਿਨਾਂ ਤੱਕ ਨਿਗਰਾਨੀ ਹੇਠ ਰੱਖਿਆ ਜਾਵੇਗਾ।