ਡੇਰਾ ਬਿਆਸ ਮੁਖੀ ਨੇ ਚੋਣਾਂ ‘ਚ ਸਿਆਸੀ ਪਾਰਟੀਆਂ ਤੋਂ ਦੂਰੀ ਬਣਾਈ ਰੱਖਣ ਦਾ ਲਿਆ ਫੈਸਲਾ

TeamGlobalPunjab
1 Min Read

ਅੰਮ੍ਰਿਤਸਰ : ਡੇਰਾ ਰਾਧਾ ਸੁਆਮੀ ਬਿਆਸ  ਨੇ ਦੇਸ਼ ਵੱਖ-ਵੱਖ ਸੂਬਿਆਂ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਫੈਸਲਾ  ਲਿਆ  ਹੈ।

ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਾਲੇ ਬਿਆਸ ਹੈੱਡਕੁਆਰਟਰ ਤੋਂ ਦੇਸ਼ ਭਰ ਦੇ ਸਾਰੇ ਰਾਧਾ ਸੁਆਮੀ ਸਤਿਸੰਗ ਕੇਂਦਰਾਂ ਨੂੰ ਪੈਰੋਕਾਰਾਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਅਗਾਮੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਆਪ ਸਭ ਨੂੰ ਬੇਨਤੀ ਹੈ ਕਿ ਰਾਧਾ ਸੁਆਮੀ ਸੰਪਰਦਾ ਬਿਆਸ ਸਾਰੀਆਂ ਸਿਆਸੀ ਪਾਰਟੀਆਂ ਦਾ ਸਤਿਕਾਰ ਕਰਦੀ ਹੈ ਕਿਉਂਕਿ ਸਾਡੇ ਲਈ ਸਭ ਬਰਾਬਰ ਹਨ। ਜਾਤ ਅਨੁਸਾਰ ਵੋਟ ਹਰ ਵਿਅਕਤੀ ਦਾ ਨਿੱਜੀ ਅਧਿਕਾਰ ਹੈ। ਇਸ ਲਈ, ਇੱਥੇ ਸਾਨੂੰ ਸਾਰਿਆਂ ਨੂੰ ਸਮੁੱਚੇ ਸਮਾਜ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।

Share This Article
Leave a Comment