ਕਪੂਰਥਲਾ: ਪੰਜਾਬ ਕਾਂਗਰਸ ਦੇ ਟਿਕਟ ਵੰਡਣ ਤੋਂ ਬਾਅਦ ਰਾਣਾ ਗੁਰਜੀਤ ਖਿਲਾਫ਼ 4 ਵਿਧਾਇਕਾਂ ਨੇ ਸ਼ਿਕਾਇਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਰਾਣਾ ਗੁਰਜੀਤ ਨੇ ਕਿਹਾ ਕਿ ਉਸ ਨੇ ਕਈ ਸਿਆਸੀ ਆਗੂ ਵਿਧਾਇਕ ਬਣਾਏ ਅਤੇ ਸ਼ਿਕਾਇਤ ਕਰਨ ਦਾ ਹੱਕ ਹੈ, ਜੇ ਕਾਂਗਰਸ ਹਾਈਕਮਾਂਡ ਨੇ ਮੈਨੂੰ ਨਲਾਇਕ ਸਮਝ ਕੱਢਣਾ ਹੈ ਤਾਂ ਕੱਢ ਦੇਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ 4 ਵਿਰੋਧੀ ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਉਹ ਉਹਨਾਂ ਨੂੰ ਕਪੂਰਥਲਾ ਸੀਟ ਤੋਂ ਹਰਾ ਕੇ ਦਿਖਾਉਣ।
ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਚੀਮਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਤੇ ਸੁਲਤਾਨਪੁਰ ਲੋਧੀ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਆਹਮੋ-ਸਾਹਮਣੇ ਸਨ।
ਪਾਰਟੀ ਦੇ ਚਾਰ ਸੀਨੀਅਰ ਆਗੂਆਂ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਖ਼ਿਲਾਫ਼ ਸੁਲਤਾਨਪੁਰ ਲੋਧੀ ਤੋਂ ਆਪਣੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਨ ਦਾ ਐਲਾਨ ਕਰ ਕੇ ਪਾਰਟੀ ਦੀ ਪਿੱਠ ’ਚ ਛੁਰਾ ਮਾਰਨ ਦਾ ਇਲਜ਼ਾਮ ਲਗਾਉਂਦਿਆਂ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦੀ ਮੰਗ ਕੀਤੀ ਸੀ।