ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ।
ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ ਹੈ।
ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ’ਤੇ ਹਨ। ਕੇਜਰੀਵਾਲ ਅੱਜ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਤੇ ਇਸ ਦੌਰਾਨ ਬਾਕੀ ਰਹਿੰਦੇ ਉਮੀਦਵਾਰ ’ਤੇ ਫੈਸਲਾ ਹੋ ਸਕਦਾ ਹੈ।