ਲਾਹੌਰ: ਪਾਕਿਸਤਾਨ ਸਥਿਤ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ ‘ਚ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸ਼ੁਰੂਆਤੀ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਮੁਤਾਬਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਧਮਾਕੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਈ ਤੇ ਇਲਾਕੇ ਨੂੰ ਘੇਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।