ਲਾਹੌਰ- ਪਾਕਿਸਤਾਨ ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਅਤੇ 28 ਤੋਂ ਵੱਧ ਜ਼ਖਮੀ ਹੋ ਗਏ ਹਨ। ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ ਵਿੱਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਅਤੇ ਇਲਾਕੇ ਦੀ ਪੂਰੀ ਤਰ੍ਹਾਂ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ।
ਲਾਹੌਰ ਡੀਸੀ ਦੇ ਹੁਕਮਾਂ ’ਤੇ ਜ਼ਖ਼ਮੀਆਂ ਨੂੰ ਮੇਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਰੈਸਕਿਊ 1122 ਦੇ ਅਧਿਕਾਰੀ ਵੀ ਜ਼ਖਮੀਆਂ ਦੀ ਮਦਦ ਕਰ ਰਹੇ ਹਨ। ਨਾਲ ਹੀ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਕੀਤੀ ਅਤੇ ਪੁਲਿਸ ਇੰਸਪੈਕਟਰ ਜਨਰਲ ਨੂੰ ਇਸ ਸਬੰਧੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।