ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਆਪਣੀ ਪਹਿਲੀ ਸੂਚੀ ‘ਚ 34 ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਦੇਰ ਰਾਤ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਦੱਸਣਯੋਗ ਹੈ ਕਿਅਸ਼ਵਨੀ ਸ਼ਰਮਾ ਦਾ ਨਾਮ 34 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਸੀ। ਦੇਰ ਰਾਤ ਸ਼ਰਮਾ ਦਾ ਨਾਮ ਐਲਾਨੇ ਜਾਣ ਤੋਂ ਬਾਅਦ ਹੁਣ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ ਵਧ ਕੇ 35 ਹੋ ਗਈ ਹੈ।