ਸਰੀ: ਸਰੀ ਵਿਖੇ 21 ਸਾਲਾ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਆਈ ਹੈ। ਨੌਜਵਾਨ ਪ੍ਰਿਤਪਾਲ ਸਿੰਘ ਦੇ ਕਾਤਲ ਰੌਬਰਟ ਟੋਮਲਜੈਨੋਵਿਕ (Robert Tomljenovic) ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ।
ਇੰਟੈਗਰੇਟਿਡ ਹਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਡੇਵਿਡ ਲੀ ਨੇ ਦੱਸਿਆ ਕਿ ਰੌਬਰਟ ਟੌਮਲਜੈਨੋਵਿਕ (Robert Tomljenovic) ਨੂੰ ਕਤਲ ਅਤੇ ਲੁੱਟ ਖੋਹ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਹੈ।
ਦੱਸਣਯੋਗ ਹੈ ਕਿ ਦੋ ਸਾਲ ਪਹਿਲਾਂ 7 ਅਪ੍ਰੈਲ 2020 ਨੂੰ 21 ਸਾਲਾ ਪ੍ਰਿਤਪਾਲ ਸਿੰਘ ਸਰੀ ਆਰਸੀਐਮਪੀ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ 8800 ਬਲਾਕ ਦੀ 138 ਏ ਸਟ੍ਰੀਟ ‘ਚ ਮਿਲਿਆ ਜਿਸ ਦੇ ਕਈ ਗੋਲੀਆਂ ਲੱਗੀਆਂ ਸਨ। ਜਿਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਗੋਲੀਬਾਰੀ ਦੀ ਘਟਨਾ ਦੀ ਜਾਂਚ ਦੇ ਆਧਾਰ ‘ਤੇ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ 13 ਅਪ੍ਰੈਲ 2020 ਨੂੰ ਰੋਬਰਟ ਦੀ ਗ੍ਰਿਫ਼ਤਾਰੀ ਕੀਤੀ ਗਈ। ਇਸ ਤੋਂ ਇਕ ਦਿਨ ਬਾਅਦ ਬੀ.ਸੀ. ਪੌਸੀਕਿਊਸ਼ਨ ਸਰਵਿਸ ਵੱਲੋਂ ਰੌਬਰਟ ਵਿਰੁੱਧ ਦੋਸ਼ ਆਇਦ ਕਰ ਦਿੱਤੇ ਗਏ ਸਨ ਤੇ ਹੁਣ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ।