ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਪੁਲਿਸ ਦੀ ਛਾਪੇਮਾਰੀ

TeamGlobalPunjab
1 Min Read

ਅੰਮ੍ਰਿਤਸਰ: ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਮੋਹਾਲੀ ਪੁਲਿਸ ਨੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਕਰਕੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਪਰ ਮਜੀਠੀਆ ਉਥੇ ਨਹੀਂ ਸਨ, ਜਿਸ ਕਾਰਨ ਪੁਲਿਸ ਨੂੰ ਵਾਪਸ ਪਰਤਣਾ ਪਿਆ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰਦਿਆਂ ਜ਼ਮਾਨਤ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਮੋਹਾਲੀ ਪੁਲਿਸ ਵੱਲੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਜ਼ਿਕਰਯੋਗ ਹੈ ਕਿ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 20 ਦਸੰਬਰ ਨੂੰ ਮੋਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦਾ ਰੁੱਖ ਕੀਤਾ ਤੇ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਹਾਈਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕਰਦਿਆਂ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

- Advertisement -

Share this Article
Leave a comment