ਚੰਡੀਗੜ੍ਹ: ਬੀਤੇ ਦਿਨੀਂ ਬਿਕਰਮ ਮਜੀਠੀਆ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਸੁਖਜਿੰਦਰ ਰੰਧਾਵਾ ਦੇ ਪਿਤਾ ‘ਤੇ ਇਲਜ਼ਾਮ ਲਗਾਏ ਗਏ ਸਨ। ਮਜੀਠੀਆ ਨੇ ਕਿਹਾ ਸੀ ਕਿ ਰੰਧਾਵਾ ਦੇ ਪਿਤਾ ਸੰਤੋਖ ਸਿੰਘ ‘ਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਨਾਲ ਸਬੰਧਾਂ ਦੇ ਇਲਜ਼ਾਮ ਲੱਗੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ।
ਮਜੀਠੀਆ ਦੇ ਇਸ ਇਲਜ਼ਾਮ ‘ਤੇ ਪਲਟਵਾਰ ਕਰਦਿਆਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕੇ ਮਜੀਠੀਆ ਨੂੰ ਤਿੱਖਾ ਜਵਾਬ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ, ‘ਪੂਰਾ ਦੇਸ਼ ਜਾਣਦਾ ਹੈ ਕਿ ਆਈ.ਐੱਸ.ਆਈ. ਪੰਜਾਬ `ਚ ਨਸ਼ੇ ਭੇਜਦੀ ਹੈ। ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰੀ ਦੇ ਰਾਸ਼ਟਰਵਾਦ `ਤੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਇਸ ਸੂਬੇ ਦੇ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਹੈ ਅਤੇ ਮੇਰੇ ਅਤੇ ਮੇਰੇ ਪਰਿਵਾਰ `ਚ ਆਪਣਾ ਵਿਸ਼ਵਾਸ ਦਿਖਾਇਆ ਹੈ।’
My family does not need a certificate on Nationalism by a drug peddler. People of this State have elected a Congress Govt and shown their faith in me and my family.
— Sukhjinder Singh Randhawa (@Sukhjinder_INC) January 26, 2022
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਕਿਹਾ ਸੀ ਨਸ਼ਿਆਂ ਦੇ ਮਾਮਲੇ ਵਿੱਚ ਐੱਫ.ਆਈ. ਆਰ. ਦਰਜ ਹੋਣ ਤੋਂ ਬਾਅਦ ਪੁਲਿਸ ਬਿਕਰਮ ਮਜੀਠੀਆ ਨੂੰ ਮਾਮਲੇ ਦੀ ਜਾਂਚ ਲਈ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਨੂੰਨੀ ਪ੍ਰਕਿਰਿਆ ਮੁਤਾਬਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
Punjab knows that you @bsmajithia are responsible for the drug problem in our State and the whole country knows that ISI sends drugs to Punjab.
— Sukhjinder Singh Randhawa (@Sukhjinder_INC) January 26, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.