ਭਾਜਪਾ ਨੇ 27 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਰਾਜਪੁਰਾ ਤੋਂ ਗਰੇਵਾਲ ਨਹੀਂ ਹਨ ਉਮੀਦਵਾਰ  

TeamGlobalPunjab
2 Min Read

ਚੰਡੀਗੜ੍ਹ- ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਪਣੀ ਦੂਜੀ ਸੂਚੀ ਵਿੱਚ 27 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਪਿਛਲੇ ਹਫ਼ਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ ਜਿਸ ਵਿੱਚ 34 ਉਮੀਦਵਾਰਾਂ ਦੇ ਨਾਂ ਸਨ। ਭਾਜਪਾ ਵੱਲੋਂ ਹੁਣ ਤੱਕ 61 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਰਾਜਪੁਰਾ ਤੋਂ ਮੌਜੂਦਾ ਵਿਧਾਇਕ ਹਰਜੀਤ ਗਰੇਵਾਲ ਨੂੰ ਇਸ ਸੀਟ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਜਗਦੀਸ਼ ਕੁਮਾਰ ਜੱਗਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਭਾਜਪਾ ਪੰਜਾਬ ਦੀਆਂ 65 ਸੀਟਾਂ ‘ਤੇ ਚੋਣ ਲੜ ਰਹੀ ਹੈ। ਭਾਜਪਾ ਵੱਲੋਂ ਅਜੇ ਚਾਰ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਭਾਜਪਾ ਨੇ ਆਪਣੀ ਦੂਜੀ ਸੂਚੀ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹ ਬਾਜਵਾ ਨੂੰ ਟਿਕਟ ਦਿੱਤੀ ਹੈ। ਹਾਲਾਂਕਿ ਫਤਿਹ ਸਿੰਘ ਬਾਜਵਾ ਨੂੰ ਕਾਦੀਆਂ ਤੋਂ ਟਿਕਟ ਨਹੀਂ ਮਿਲੀ ਹੈ। ਫਤਿਹ ਬਾਜਵਾ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

- Advertisement -

ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਫਤਿਹ ਸਿੰਘ ਬਾਜਵਾ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਕਾਦੀਆਂ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਨ ਅਤੇ ਕਾਂਗਰਸ ਵੱਲੋਂ ਫਤਿਹ ਸਿੰਘ ਬਾਜਵਾ ਦੀ ਟਿਕਟ ਤੈਅ ਮੰਨੀ ਜਾ ਰਹੀ ਸੀ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਨਾਲ ਗੱਠਜੋੜ ਕੀਤਾ ਹੈ। ਪੰਜਾਬ ਲੋਕ ਕਾਂਗਰਸ ਨੂੰ 37 ਸੀਟਾਂ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ 15 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

Share this Article
Leave a comment