ਅਮ੍ਰਿਤਸਰ: ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਇਹ ਦਾਅਵਾ ਕਰ ਕੇ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਖਲਬਲੀ ਮਚਾ ਦਿੱਤੀ ਹੈ ਕਿ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਜੇਬ ਕਿਸਨੇ ਕੱਟੀ। ਦਸ ਦਈਏ ਕਿ ਤਿੰਨ ਦਿਨ ਪਹਿਲਾਂ ਪੰਜਾਬ ਦੌਰੇ ‘ਤੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸ੍ਰੀ ਹਰਿਮੰਦਰ ਸਾਹਿਬ ‘ਚ ਜੇਬ ਕੱਟੀ ਗਈ?ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਟੀਵਟ ਕਰਕੇ ਕਿ ਇਹ ਸਵਾਲ ਚੁੱਕਿਆ ਹੈ।
ਹਰਸਿਮਰਤ ਕੌਰ ਬਾਦਲ ਨੇ ਸਵਾਲ ਕੀਤਾ ਕਿ ਰਾਹੁਲ ਗਾਂਧੀ ਦੇ ਕੋਲ ਸਿਰਫ਼ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਹੀ ਹਨ। ਫਿਰ ਜੇਬ ਕਿਵੇਂ ਕੱਟੀ ਗਈ? ਕੀ ਇਹ ਦਰਬਾਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ?
ਹਰਸਿਮਰਤ ਕੌਰ ਬਾਦਲ ਨੇ ਸਵਾਲ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ‘ਚ ਰਾਹੁਲ ਗਾਂਧੀ ਦੀ ਜੇਬ ਕਿਸਨੇ ਕੱਟੀ ਹੈ। ਚਰਨਜੀਤ ਚੰਨੀ, ਨਵਜੋਤ ਸਿੱਧੂ ਜਾਂ ਸੁਖਜਿੰਦਰ ਰੰਧਾਵਾ ਨੇ। ਸਿਰਫ ਇਨ੍ਹਾਂ ਤਿੰਨਾਂ ਨੂੰ ਜ਼ੈੱਡ ਸਕਿਓਰਿਟੀ ਨੇ ਰਾਹੁਲ ਗਾਂਧੀ ਦੇ ਨੇੜੇ ਜਾਣ ਦੀ ਇਜਾਜ਼ਤ ਦਿੱਤੀ ਸੀ। ਹਰਸਿਮਰਤ ਨੇ ਸਵਾਲ ਕੀਤਾ ਕਿ ਕੀ ਬੇਅਦਬੀ ਕਾਂਡ ਤੋਂ ਬਾਅਦ ਇਹ ਮੁੜ ਪਵਿੱਤਰ ਅਸਥਾਨ ਹਰਿਮੰਦਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ?