ਚੰਡੀਗੜ੍ਹ: ਸ਼੍ਰੋਮਣੀ ਪੰਥ ਰਤਨ , ਸਿੱਖਿਆ ਸ਼ਾਸਤਰੀ, ਸਮਾਜ ਸੇਵੀ ਅਤੇ ਪ੍ਰਧਾਨ ਕਲਗੀਧਰ ਸੁਸਾਇਟੀ ਬੜੂ ਸਾਹਿਬ ਬਾਬਾ ਇਕਬਾਲ ਸਿੰਘ ਨੂੰ ਹਾਲ ਹੀ ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ।
ਸਿੰਘ 1986 ਵਿੱਚ ਹਿਮਾਚਲ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਸਨ। ਫਿਰ ਉਨ੍ਹਾਂ ਨੇ ਬੜੂ ਸਾਹਿਬ ਵਿੱਚ ਸਿਰਫ਼ ਪੰਜ ਵਿਦਿਆਰਥੀਆਂ ਨਾਲ ਸਕੂਲ ਦੀ ਸਥਾਪਨਾ ਕੀਤੀ। ਉਨ੍ਹਾਂ ਵੱਲੋਂ ਬੜੂ ਸਾਹਿਬ ਵਿਖੇ ਕਲਗੀਧਰ ਟਰੱਸਟ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਹ ਸਮਾਜਿਕ ਕੰਮਾਂ ਵਿੱਚ ਸਰਗਰਮ ਸਨ । ਉਨ੍ਹਾਂ ਦੀ ਰਹਿਨੁਮਾਈ ਹੇਠ, ਟਰੱਸਟ 129 ਅਕਾਲ ਅਕੈਡਮੀਆਂ ਅਤੇ ਦੋ ਯੂਨੀਵਰਸਿਟੀਆਂ ਤੋਂ ਇਲਾਵਾ ਇੱਕ ਚੈਰੀਟੇਬਲ ਹਸਪਤਾਲ ਅਤੇ ਦੋ ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਹੈ।
ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਗਰੀਬ ਪੇਂਡੂ ਲੜਕੀਆਂ ਨੂੰ ਮੁਫਤ ਅਧਿਆਪਕ ਸਿਖਲਾਈ ਦਿੱਤੀ ਜਾਂਦੀ ਹੈ। ਇਨ੍ਹਾਂ ਸਕੂਲਾਂ ਵਿੱਚ ਹਜ਼ਾਰਾਂ ਗਰੀਬ ਪੇਂਡੂ ਬੱਚਿਆਂ ਨੂੰ ਮੁਫਤ ਜਾਂ ਰਿਆਇਤੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਬਾਬਾ ਇਕਬਾਲ ਸਿੰਘ 96ਵਰ੍ਹਿਆਂ ਦੀ ਉਮਰ ਪੂਰੀ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।