ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਵਜੋਤ ਸਿੱਧੂ ਨਾਲ ਸਬੰਧਤ 1988 ਦੇ ਰੋਡ ਰੇਜ ਕੇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਅਦਾਲਤ ਨੇ ਇਸ ‘ਚ ਵਿਸ਼ੇਸ਼ ਤੌਰ ਤੇ ਕਿਹਾ ਹੈ ਕਿ ਦੋਹਾਂ ਪੱਖਾਂ ਦੇ ਵਕੀਲ 3 ਫਰਵਰੀ ਨੁੂੰ ਸੁਣਵਾਈ ਦੌਰਾਨ ਹਾਜ਼ਰ ਹੋਣ ਤੇ ਅਗਲੀ ਤਰੀਕ ਦੀ ਮੰਗ ਨਾ ਕੀਤੀ ਜਾਵੇ।
ਇਸ ਮਾਮਲੇ ਵਿੱਚ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦੇ ਦਿੱਤੀ ਗਈ ਸੀ, ਪਰ ਅਦਾਲਤ ਨੇ ਆਪਣੇ ਹੁਕਮਾਂ ਦੀ ਰੀਵਿਊ ਪਟੀਸ਼ਨ ‘ਤੇ ਸੁਣਵਾਈ ਕਰਨ ਦੀ ਸਹਿਮਤੀ ਪ੍ਰਗਟਾਉਂਦਿਆਂ ਇਸ ਮਾਮਲੇ ਵਿੱਚ ਅੱਜ ਸੁਣਵਾਈ ਕਰੇਗੀ।
ਜਿਕਰਯੋਗ ਹੈ ਕਿ ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ।