ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਤੋਂ ਬਾਅਦ ਬੀਤੀ ਦੇਰ ਰਾਤ ਭੁਪਿੰਦਰ ਹਨੀ ਦਾ ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ। ਇਸ ਤੋਂ ਇਲਾਵਾ ਅੱਜ ਭੁਪਿੰਦਰ ਹਨੀ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਪਿਛਲੇ ਦਿਨੀ ED ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਛਾਪੇਮਾਰੀ ਕੀਤੀ ਸੀ। ਜਿਸ ਦੌਰਾਨ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ।