ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਇਹ ਬਿਆਨ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਦਿੱਲੀ ਸਰਕਾਰ ‘ਤੇ ਰਾਸ਼ਟਰੀ ਰਾਜਧਾਨੀ ‘ਚ ਸਿਰਫ ਮੁਨਾਫੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਦੋਸ਼ ਲਗਾਉਣ ਦੇ ਜਵਾਬ ‘ਚ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇਰਾਨੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਇਕੱਠੀ ਹੋਈ ਰਕਮ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ ਅਤੇ ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਕੋਲ ਚਾਰ-ਪੰਜ ਸੀਟਾਂ ਹਨ। ਭਾਜਪਾ ਕੋਲ ਸਾਡੀ ਪਾਰਟੀ ‘ਤੇ ਸਵਾਲ ਉਠਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।
BJP hardly has 4-5 seats in Delhi. The collection from liquor stores will be used for infrastructure development, schools & electricity. This is just an excuse, BJP doesn't have any option other than raising questions on our party: AAP's CM face and candidate from Dhuri Assembly https://t.co/hVy3b91kvi pic.twitter.com/p4GHqAdbnc
— ANI (@ANI) February 4, 2022
ਸਮ੍ਰਿਤੀ ਇਰਾਨੀ ਨੇ ਸ਼ੁੱਕਰਵਾਰ ਨੂੰ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਰਫ਼ ਮੁਨਾਫ਼ੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਹਰ ਰੋਜ਼ ਸ਼ਰਾਬ ਦੀ ਦੁਕਾਨ ਅੱਗੇ ਲੰਘਣ ਵਾਲੀ ਹਰ ਔਰਤ ਦੇ ਸੰਘਰਸ਼ ਲਈ ਕੇਜਰੀਵਾਲ ਜ਼ਿੰਮੇਵਾਰ ਹੈ।