ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਚੋਣਾਂ ਤੋਂ ਪਹਿਲਾ ਅੱਜ ਪ੍ਰਿਯੰਕਾ ਗਾਂਧੀ ਪੰਜਾਬ ਫੇਰੀ ਦੌਰਾਨ ਕੋਟਕਪੂਰਾ ਪੁੱਜੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਿਯੰਕਾ ਨੇ ਕੈਪਟਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਕੁਝ ਕਮੀਆਂ ਰਹੀਆਂ ਹਨ, ਕਿਉਂਕਿ ਕੈਪਟਨ ਦੀ ਸਰਕਾਰ ਨੂੰ ਦਿੱਲੀ ਤੋਂ ਭਾਜਪਾ ਚਲਾ ਰਹੀ ਸੀ।
ਕੇਜਰੀਵਾਲ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਅਸਲੀਅਤ ਵੀ ਭਾਜਪਾ ਦੀ ਸਰਕਾਰ ਦੀ ਤਰ੍ਹਾਂ ਹੀ ਹੈ, ਇਹ ਪਾਰਟੀ ਵੀ ਆਰਐਸਐਸ ਤੋਂ ਹੀ ਉੱਭਰੀ ਹੈ। ਪ੍ਰਿਯੰਕਾ ਨੇ ਕਿਹਾ ਕਿ ਦਿੱਲੀ ਮਾਡਲ ਦੇ ਨਾਂ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਲੋਕ ਇਕ ਵਾਰੀ ਦਿੱਲੀ ਆ ਕੇ ਵੇਖਣ ਕਿ ਦਿੱਲੀ ਦੇ ਲੋਕ ਕਿਵੇਂ ਜੀਅ ਰਹੇ ਹਨ।
ਉਥੇ ਹੀ ਚੰਨੀ ਦੀ ਤਰੀਫ ‘ਚ ਪ੍ਰਿਯੰਕਾਂ ਨੇ ਬੋਲਦਿਆਂ ਕਿਹਾ ਮੁੱਖ ਮੰਤਰੀ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ’ਚ ਬਹੁਤ ਕੁਝ ਕੀਤਾ ਹੈ।
ਦੱਸਣਯੋਗ ਹੈ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ’ਚ ਰੈਲੀ ਕਰਨਗੇ। ਉਥੇ ਹੀ ਉਨ੍ਹਾਂ ਤੋਂ ਇੱਕ ਦਿਨ ਪਹਿਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਅੱਜ ਪੰਜਾਬ ਦੌਰੇ ’ਤੇ ਹਨ।
LIVE: Smt. @priyankagandhi addresses the ‘Navi Soch Nava Punjab’ Rally, in Kotkapura, Punjab.#PriyankaPunjabNaal
https://t.co/Nqes8yXLwF
— Congress (@INCIndia) February 13, 2022