ਸੋਨੀਪਤ: ਪੰਜਾਬੀ ਅਦਾਕਾਰ ਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਿਕ ਦੀਪ ਸਿੱਧੂ ਦਾ ਪੋਸਟਮਾਰਟਮ ਹੋ ਗਿਆ ਹੈ ਅਤੇ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਮੁਤਾਬਕ ਤਿੰਨ ਡਾਕਟਰਾਂ ਦੀ ਟੀਮ ਨੇ ਪੋਸਟ ਮਾਰਟਮ ਕੀਤਾ ਤੇ ਇਸ ਦੀ ਪੂਰੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਇਸ ਦੌਰਾਨ ਦੋ ਡੀਐਸਪੀ ਵੀ ਮੌਜੂਦ ਸਨ।
ਇਸ ਦੌਰਾਨ ਦੀਪ ਸਿੱਧੂ ਦੇ ਸਮਰਥਕਾਂ ਤੇ ਰਿਸ਼ਤੇਦਾਰਾਂ ਨੇ ਐਂਬੂਲੈਂਸ ‘ਤੇ ਫੁੱਲਾਂ ਦੀ ਵਰਖਾ ਕੀਤੀ। ਪਰਿਵਾਰ ਤੇ ਸਮਰਥਕਾਂ ਨੇ ਦੀਪ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਇਲਾਵਾ ਪੁਲਿਸ ਵਲੋਂ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਨੇ ਧਾਰਾ 279, 304A, 337 ਤਹਿਤ ਕੇਸ ਦਰਜ ਕੀਤਾ ਹੈ।
Body of actor Deep Sidhu handed over to family #DeepSidhu #sonipat #deepsidhusinger #punjabisingerdeepsidhu #reenarai #deepsidhugirlfriend #deepsidhureenarai pic.twitter.com/fgbJZ8HX24
— Global Punjab TV (@global_punjab) February 16, 2022
ਜ਼ਿਕਰਯੋਗ ਅਦਾਕਾਰ ਦੀਪ ਸਿੱਧੂ ਕਿਸਾਨ ਅੰਦੋਲਨ ਦਾ ਚਿਹਰਾ ਰਹੇ ਹਨ, ਇਸ ਤੋਂ ਇਲਾਵਾ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਦੀਪ ਸਿੱਧੂ ਆਪਣੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ। ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.