ਪਿੰਡ ਥਰੀਕੇ ਪਹੁੰਚੀ ਦੀਪ ਸਿੱਧੂ ਦੀ ਮ੍ਰਿਤਕ ਦੇਹ, ਥੋੜ੍ਹੀ ਦੇਰ ਬਾਅਦ ਹੋਵੇਗਾ ਅੰਤਿਮ ਸਸਕਾਰ

TeamGlobalPunjab
1 Min Read

ਲੁਧਿਆਣਾ : ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚ ਗਈ ਹੈ।  ਥੋੜ੍ਹੀ ਦੇਰ  ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।ਇਸ ਮੌਕੇ ਲੋਕਾਂ ਵੱਲੋਂ ਦੀਪ ਸਿੱਧੂ ਦੀ ਸੋਚ ਉਦੇ ਪਹਿਰਾ ਦੇਣ ਦੇ ਨਾਅਰੇ ਲਗਾਏ ਜਾ ਰਹੇ ਸਨ।

ਦੱਸ ਦੇਈਏ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਪਹੁੰਚਾ ਦਿੱਤਾ ਗਿਆ ਹੈ। ਰਸਤੇ ਵਿਚ ਕਈ ਥਾਂਵਾਂ ‘ਤੇ  ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਕਿਸਾਨੀ ਅੰਦੋਲਨ ਦੌਰਾਨ ਦੀਪ ਸਿੱਧੂ ਨੇ ਮੁੱਖ ਭੂਮਿਕਾ ਨਿਭਾਈ ਸੀ। ਸਿੱਧੂ ਹਮੇਸ਼ਾ ਕੌਮ ਦੀ ਪੰਜਾਬੀਆਂ ਦੀ ਗੱਲ ਕਰਦੇ ਸਨ ਬੇਬਾਕੀ ਨਾਲ ਬੋਲਦੇ ਸਨ। ਮੌਕੇ ‘ਤੇ ਹਾਜ਼ਰ ਲੋਕਾਂ ਨੇ ਕੇਸਰੀ ਝੰਡੇ ਵੀ ਫੜੇ ਹੋਏ ਹਨ।

ਜ਼ਿਕਰਯੋਗ ਅਦਾਕਾਰ ਦੀਪ ਸਿੱਧੂ ਕਿਸਾਨ ਅੰਦੋਲਨ ਦਾ ਚਿਹਰਾ ਰਹੇ ਹਨ, ਇਸ ਤੋਂ ਇਲਾਵਾ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਦੀਪ ਸਿੱਧੂ ਆਪਣੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ।

Share This Article
Leave a Comment