ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਭਾਜਪਾ ਨੇ ਮੁਸਤਫਾ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਲਗਾਇਆ ਸੀ।ਮੁਸਤਫਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਸਨ ਕਿ ‘ਜੇਕਰ ਉਹ ਆਪਣੀ ਆਈ ‘ਤੇ ਆ ਗਏ ਤਾਂ ਇੱਕ ਵੀ ਜਲਸਾ ਨਹੀਂ ਹੋਣ ਦੇਣਗੇਂ।’
ਇਸ ਦਾ ਨੋਟਿਸ ਲੈਂਦਿਆਂ ਐਸਆਈਟੀ ਨੇ ਉਸ ਨੂੰ ਤਲਬ ਕੀਤਾ ਹੈ। ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਮੁਹੰਮਦ ਮੁਸਤਫਾ ਨੂੰ 21 ਫਰਵਰੀ ਨੂੰ ਮਾਲੇਰਕੋਟਲਾ ਵਿੱਚ ਭੜਕਾਊ ਚੋਣ ਭਾਸ਼ਣ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ (ਐਸਆਈਟੀ) ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਮੁਹੰਮਦ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਸੀਐਮ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਰਣਨੀਤਕ ਸਲਾਹਕਾਰ ਬਣਾਇਆ ਹੈ।ਵਿਵਾਦਿਤ ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ ਬਰਾਬਰ ਦੀ ਇਜਾਜ਼ਤ ਦਿੱਤੀ ਗਈ ਤਾਂ ਉਹ ਅਜਿਹੀ ਸਥਿਤੀ ਪੈਦਾ ਕਰ ਦਵੇਗਾ ਕਿ ਉਨ੍ਹਾਂ ਨੂੰ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਮੁਸਤਫਾ ਪੰਜਾਬ ਸਰਕਾਰ ਵਿੱਚ ਮੰਤਰੀ ਹੈ ਅਤੇ ਮਲੇਰਕੋਟਲਾ ਤੋਂ ਕਾਂਗਰਸੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਹਨ। ਮੁਹੰਮਦ ਮੁਸਤਫਾ ਮੁਸਲਿਮ ਬਹੁਲ ਮਲੇਰਕੋਟਲਾ ਇਲਾਕੇ ਵਿੱਚ ਆਪਣੀ ਪਤਨੀ ਰਜ਼ੀਆ ਸੁਲਤਾਨਾ ਲਈ ਵੋਟਾਂ ਮੰਗ ਰਿਹਾ ਸੀ, ਜਦੋਂ ਉਸ ਨੇ ਇਹ ਵਿਵਾਦਿਤ ਬਿਆਨ ਦਿੱਤਾ।