ਖ਼ਾਲਸਾ ਏਡ ਵੱਲੋਂ ਯੂਕਰੇਨ ‘ਚ ਲੰਗਰ ਦੀ ਸੇਵਾ ਸ਼ੁਰੂ, ਮਦਦ ਲਈ ਜਾਰੀ ਕੀਤਾ ਫੋਨ ਨੰਬਰ

TeamGlobalPunjab
1 Min Read

ਚੰਡੀਗੜ੍ਹ: ਰੂਸ ਦੇ ਹਮਲੇ ਪਿੱਛੋਂ ਯੂਕਰੇਨ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। 20 ਹਜ਼ਾਰ ਦੇ ਕਰੀਬ ਭਾਰਤੀ ਉਥੇ ਫਸੇ ਹੋਏ ਹਨ। ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਯੂਕਰੇਨ ਵਿੱਚ  ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀ ਜੋ ਕਿ ਰੇਲ ਗੱਡੀ ਵਿੱਚ ਸਫਰ ਕਰ ਰਹੇ ਹਨ, ਜਿਨ੍ਹਾਂ ਨੂੰ ਖ਼ਾਲਸਾ ਏਡ ਵੱਲੋਂ ਗੁਰੂ ਕਾ ਲੰਗਰ ਵਰਤਾਇਆ ਜਾ ਰਿਹਾ ਹੈ। ਲੰਗਰ ਵਰਤਾਉਣ ਦੀਆਂ ਵੀਡੀਓ ਖ਼ਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਵੱਲੋਂ ਸੋਸ਼ਲ ਮੀਡੀਆ ਅਤੇ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

ਰਵੀ ਸਿੰਘ ਖਾਲਸਾ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਤੇ ਇਥੇ ਬੈਠੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਫੋਨ ਨੰਬਰ ਜਾਰੀ ਕੀਤਾ ਹੈ, ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣ ਤੇ ਮਦਦ ਲੈ ਸਕਣ। ਖਾਲਸਾ ਏਡ ਵੱਲੋਂ ਯੂਕਰੇਨ ਸ਼ਹਿਰ ਦੇ ਲਵੀਵ ਵਿੱਚ ਮੌਜੂਦ ਪੰਜਾਬੀਆਂ ਦੀ ਮਦਦ ਲਈ +44 7487 270969 ਨੰਬਰ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਰੋਜ਼ੀ-ਰੋਟੀ ਕਮਾਉਣ ਵਾਸਤੇ  ਕਈ ਪੰਜਾਬੀ ਯੂਕਰੇਨ ਗਏ ਹੋਏ ਹਨ, ਜੋ ਉਥੇ ਫਸ ਗਏ ਹਨ। ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਵਾਪਿਸ ਲਿਆਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ।

Share This Article
Leave a Comment