ਦਲੇਰ ਮਹਿੰਦੀ ਨੇ ਉਦੈਪੁਰ ਹਵਾਈ ਅੱਡੇ ‘ਤੇ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ: ਮਸ਼ਹੂਰ ਪੌਪ ਸਟਾਰ ਦਲੇਰ ਮਹਿੰਦੀ ਨੇ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਗੱਲਬਾਤ ਦੌਰਾਨ ਦਲੇਰ ਮਹਿੰਦੀ ਨੇ ਨਾ ਸਿਰਫ਼ ਉਨ੍ਹਾਂ ਦੀ ਸੁਰੱਖਿਅਤ ਆਮਦ ‘ਤੇ ਖੁਸ਼ੀ ਜ਼ਾਹਰ ਕੀਤੀ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਵੀ ਕੀਤੀ। ਦਲੇਰ ਮਹਿੰਦੀ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਵਿਦਿਆਰਥੀਆਂ ਨਾਲ ਆਪਣਾ ਮਸ਼ਹੂਰ ਗੀਤ ‘ਹੋ ਜਾਏਗੀ ਬੱਲੇ ਬੱਲੇ’ ਗਾਉਂਦੇ ਹੋਏ ਬੱਚਿਆਂ ਦਾ ਮਨੋਬਲ ਵਧਾਉਂਦੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਯੂਕਰੇਨ ‘ਤੇ ਰੂਸ ਦਾ ਹਮਲਾ ਉੱਥੇ ਮੌਜੂਦ ਲੋਕਾਂ ਦੇ ਮਨਾਂ ‘ਚ ਡਰ ਪੈਦਾ ਕਰ ਰਿਹਾ ਹੈ। ਇਨ੍ਹਾਂ ਹਾਲਾਤਾਂ ਵਿਚ ਜਦੋਂ ਉਥੇ ਫਸੇ ਸੈਂਕੜੇ ਭਾਰਤੀ ਵਿਦਿਆਰਥੀ ਆਪਣੇ ਪਰਿਵਾਰਾਂ ਸਮੇਤ ਆਪਣੇ ਦੇਸ਼ ਭਾਰਤ ਪਰਤ ਆਏ ਤਾਂ ਭਾਰਤ ਨੇ ਵੀ ਆਪਣੇ ਬੱਚਿਆਂ ਲਈ ਸੁੱਖ ਦਾ ਸਾਹ ਲਿਆ। ਇਸ ਦੌਰਾਨ ਦਲੇਰ ਮਹਿੰਦੀ ਨੇ ਬੱਚਿਆਂ ਦੇ ਸੁਰੱਖਿਅਤ ਵਾਪਸ ਆਉਣ ਤੋਂ ਬਾਅਦ ਉਦੈਪੁਰ ਹਵਾਈ ਅੱਡੇ ‘ਤੇ ਸਾਰੇ ਵਿਦਿਆਰਥੀਆਂ ਨਾਲ ਮੁਲਾਕਾਤ ਵੀ ਕੀਤੀ।

https://www.instagram.com/p/CamSJXMJmOS/?utm_source=ig_embed&utm_campaign=embed_video_watch_again

 

ਦਲੇਰ ਮਹਿੰਦੀ ਨੇ ਆਪਣੇ ਇੰਸਟਾ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਨੌਜਵਾਨਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।

Share This Article
Leave a Comment