ਸੰਗਰੂਰ : ਆਮ ਆਦਮੀ ਪਾਰਟੀਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਜਸ਼ਨ ਸ਼ੁਰੂ ਹੋ ਗਏ। ਸ਼ੁਰੂਆਤੀ ਰੁਝਾਨਾਂ ‘ਚ ਪੰਜਾਬ ਵਿੱਚ ਆਪ ਦੀ ਲੀਡ ਬਰਕਰਾਰ ਹੈ। ਮਾਨ ਖੁਦ ਧੂਰੀ ਸੀਟ ਤੋਂ ਅੱਗੇ ਚੱਲ ਰਹੇ ਹਨ।
ਸੰਗਰੂਰ ‘ਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਨੱਚਦੇ ਨਜ਼ਰ ਆਏ। ਇਸ ਤੋਂ ਪਹਿਲਾਂ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ ‘ਚ ਅਗਲੀ ਸਰਕਾਰ ਉਨ੍ਹਾਂ ਦੀ ਪਾਰਟੀ ਦੀ ਹੀ ਬਣੇਗੀ।