ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੀ ਪਹਿਲੀ ਵਿਧਾਨ ਸਭਾ ਸੀਟ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਜਿੱਤ ਗਏ ਹਨ। ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ 7263 ਵੋਟਾਂ ਨਾਲ ਜਿੱਤ ਗਏ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਰਹੀ ਹੈ। ਰਾਣਾ ਗੁਰਜੀਤ 40844 ਵੋਟਾਂ ਨਾਲ ਜੇਤੂ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ 34556 ਨੂੰ ਵੋਟਾਂ ਮਿਲੀਆਂ ਹਨ।
ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਦਾ ਮੁਕਾਬਲਾ ‘ਆਪ’ ਉਮੀਦਵਾਰ ਮੰਜੂ ਰਾਣਾ, ਭਾਜਪਾ ਰਣਜੀਤ ਸਿੰਘ ਖੋਜੇਵਾਲ ਅਤੇ ਬਹੁਜਨ ਸਮਾਜ ਪਾਰਟੀ ਦੇ ਦਵਿੰਦਰ ਸਿੰਘ ਨਾਲ ਸੀ।