ਰਾਜਪੁਰਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ।
ਹਲਕਾ ਰਾਜਪੁਰਾ ਤੋਂ ‘ਆਪ’ ਉਮੀਦਵਾਰ ਨੀਨਾ ਮਿੱਤਲ ਨੇ ਕਾਂਗਰਸ ਦੇ ਹਰਦਿਆਲ ਕੰਬੋਜ ਨੂੰ ਹਰਾ ਕੇ ਜਿੱਤ ਹਾਸਲ ਕੀਤੀ।ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ ਹਨ 54617,ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520,ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ।