ਚੰਡੀਗੜ੍ਹ – ਚੰਨੀ ਸਰਕਾਰ ਵੇਲੇ ਲਾਏ ਗਏ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦੀਪਿੰਦਰ ਪਟਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਦੀਪਿੰਦਰ ਪਟਵਾਲੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਹਨ। ਇਨ੍ਹਾਂ ਦੀ ਨਿਯੁਕਤੀ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਵੱਲੋਂ ਅਸਤੀਫ਼ਾ ਦੇਣ ਦੇ ਬਾਅਦ ਕੀਤੀ ਗਈ ਸੀ।