ਚੰਡੀਗੜ੍ਹ – ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਵਜੋਂ ਅਸਤੀਫ਼ਾ ਦੇਣਗੇ। ਭਗਵੰਤ ਮਾਨ ਅੱਜ ਦਿੱਲੀ ਜਾ ਕੇ MP ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।
ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ 'ਚ ਫ਼ਿਰ ਗੂੰਜੇਗੀ।
— Bhagwant Mann (@BhagwantMann) March 14, 2022
ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ
‘ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।