ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਉਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਲਈ ਆਪਣੇ ਅਸਤੀਫੇ ਸੌਂਪਣ ਲਈ ਕਿਹਾ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ।
ਰਣਦੀਪ ਸੂਰਜੇਵਾਲਾ ਨੇ ਟਵੀਟ ਜਾਰੀ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਕਿਹਾ ਸੀ ਕਿ ਅਸੀਂ ਪਾਰਟੀ ਦੇ ਹਿੱਤ ਵਿਚ ਕਿਸੇ ਵੀ ਤਿਆਗ ਲਈ ਤਿਆਰ ਹਾਂ।ਇਸ ਤੋਂ ਬਾਅਦ CWC ਵਿਚ ਸ਼ਾਮਲ ਨੇਤਾਵਾਂ ਨੇ ਉਨ੍ਹਾਂ ਦੀ ਅਗਵਾਈ ਵਿਚ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਸੰਗਠਨਾਤਮਕ ਚੋਣਾਂ ਸੰਪੰਨ ਹੋਣ ਤੱਕ ਉਹ ਅਹੁਦੇ ‘ਤੇ ਬਣੇ ਰਹਿਣ।
Congress President, Smt. Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s.
— Randeep Singh Surjewala (@rssurjewala) March 15, 2022
CWC ਦੀ ਬੈਠਕ ਤੋਂ ਬਾਅਦ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਰਤੀ ਰਾਸ਼ਟਰੀ ਕਾਂਗਰਸ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਾਰਟੀ ਦਾ ਇਹ ਮੰਨਣਾ ਹੈ ਕਿ ਆਪਣੀ ਰਣਨੀਤੀ ਵਿਚ ਕਮੀਆਂ ਕਾਰਨ ਅਸੀਂ ਜਿਥੇ ਚਾਰ ਸੂਬਿਆਂ ਵਿਚ ਭਾਜਪਾ ਸਰਕਾਰਾਂ ਦੇ ਕੁਸ਼ਾਸਨ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਨਹੀਂ ਕਰ ਸਕੇ ਤੇ ਪੰਜਾਬ ਸੂਬੇ ਵਿਚ ਲੀਡਰਸ਼ਿਪ ਵਿਚ ਬਦਲਾਅ ਤੋਂ ਬਾਅਦ ਮਿਲੇ ਸੀਮਤ ਸਮੇਂ ਵਿਚ ਸੱਤਾ ਵਿਰੋਧੀ ਲਹਿਰ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਦੇਸ਼ ਦੇ 5 ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 4 ਰਾਜਾਂ ਵਿੱਚ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਪੰਜਾਬ ਵਿੱਚ ਵੀ ਕਾਂਗਰਸ ਆਪਣੀ ਸੀਟ ਨਹੀਂ ਬਚਾ ਸਕੀ, ਜਿੱਥੇ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੋਣ ਨਤੀਜੇ ਆਉਣ ਤੋਂ ਬਾਅਦ 10 ਮਾਰਚ ਨੂੰ ਹੀ ਅਸਤੀਫਾ ਦੇ ਦਿੱਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.