CM ਭਗਵੰਤ ਮਾਨ ਦੀ ਵਜ਼ਾਰਤ `ਚ ਜਗ੍ਹਾ ਨਾ ਮਿਲਣ ‘ਤੇ ਬੋਲੇ ਅਮਨ ਅਰੋੜਾ,‘ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ’

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ  ਸਰਕਾਰ ਦੇ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਮਾਨ ਮੰਤਰੀ ਮੰਡਲ ‘ਚ ਉਹ ਵੱਡੇ ਚਿਹਰੇ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਨਾਂ ਚਰਚਾ ‘ਚ ਸਨ।ਕੈਬਨਿਟ ਮੰਤਰੀਆਂ ਦੀ ਪਹਿਲੀ ਲਿਸਟ ਵਿਚ ਵਿਧਾਇਕ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਬਲਜਿੰਦਰ ਕੌਰ ਨੂੰ ਥਾਂ ਨਹੀਂ ਦਿੱਤੀ ਗਈ।

ਮਾਨ ਦੀ ਨਵੀਂ ਕੈਬਨਿਟ ਵਿੱਚ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦਾ ਨਾਂ ਨਹੀਂ ਹੈ। ਜਦਕਿ ਮੀਡੀਆ ਤੇ ਸਿਆਸੀ ਮਾਹਰਾਂ ਵੱਲੋਂ ਵੀ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਅਮਨ ਅਰੋੜਾ ਨੂੰ ਮੁੱਖ ਮੰਤਰੀ ਮਾਨ ਦੀ ਵਜ਼ਾਰਤ `ਚ ਜਗ੍ਹਾ ਜ਼ਰੂਰ ਮਿਲੇਗੀ। ਪਰ ਸ਼ੁੱਕਰਵਾਰ ਨੂੰ ਜਦੋਂ ਮਾਨ ਨੇ ਸੋਸ਼ਲ ਮੀਡੀਆ `ਤੇ ਆਪਣੀ ਬ੍ਰਿਗੇਡ ਦਾ ਐਲਾਨ ਕੀਤਾ ਤਾਂ ਉਸ ਵਿੱਚ ਅਮਨ ਅਰੋੜਾ ਦਾ ਨਾਂ ਕਿਤੇ ਵੀ ਨਹੀਂ ਸੀ।

ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ  ਅਮਨ ਅਰੋੜਾ ਨੇ ਸਭ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੱਤੀ। ਮੰਤਰੀ ਨਾ ਬਣਾਏ ਜਾਣ ‘ਤੇ ਵਿਧਾਇਕ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਮੇਰੀ ਪਾਰਟੀ ਨਾਲ ਕਿਸੇ ਤਰ੍ਹਾਂ ਦੀ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਪਾਰਟੀ ਦਾ ਵਰਕਰ ਰਿਹਾ ਹਾਂ ਤੇ ਅੱਗੇ ਵੀ ਰਹਾਂਗਾ। ਮੰਤਰੀ ਕਿਸ ਨੂੰ ਬਣਾਉਣਾ ਹੈ ਤੇ ਕਿਸ ਨੂੰ ਨਹੀਂ, ਇਸ ਦਾ ਅਧਿਕਾਰ ਮਾਣਯੋਗ ਮੁੱਖ ਮੰਤਰੀ ਦਾ ਹੁੰਦਾ ਹੈ। CM ਮਾਨ ਨੇ ਜੋ ਵੀ ਫੈਸਲਾ ਲਿਆ ਹੈ, ਉਹ ਪੰਜਾਬ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਹੈ। ਮੈਂ ਕੰਮ ਵਿਚ ਵਿਸ਼ਵਾਸ ਰੱਖਦਾ ਹਾਂ।

ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਤੋਂ ਕਾਂਗਰਸ ਦੇ ਜਸਵਿੰਦਰ ਧੀਮਾਨ ਨੂੰ ਹਰਾਇਆ। ਪੰਜਾਬ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਸੱਤ ਹੋਰ ਮੰਤਰੀ ਬਣਨੇ ਬਾਕੀ ਹਨ। ਇਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿਸਥਾਰ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ।

- Advertisement -

Share this Article
Leave a comment