ਹੁਣ ਆਮ ਆਦਮੀ ਪਾਰਟੀ ਦੇ ਮੋਢਿਆਂ ’ਤੇ ਇਨਸਾਫ਼ ਦੀ ਜ਼ਿੰਮੇਵਾਰੀ: ਸਰਨਾ

TeamGlobalPunjab
1 Min Read

ਲੁਧਿਆਣਾ: ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਹਾਰ ਤੋਂ ਬਾਅਦ ਦੋਵੇ ਪਾਰਟੀਆਂ ਲਗਾਤਾਰ ਹੀ ਹਾਰ ਦਾ ਕਾਰਨ ਲੱਘਦੇ ਹੋਏ ਨਜ਼ਰ ਆ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਲੁਧਿਆਣਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਹਾਰ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਦੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਹਨ ਅਤੇ ਕਾਂਗਰਸ ਦੀ ਹਾਰ ਦਾ ਕਾਰਨ ਬੇਅਦਬੀਆਂ ਦੇ ਮਾਮਲਿਆਂ ਨੂੰ ਲੈ ਕੇ ਕਾਰਵਾਈ ਨਾ ਕਰਨਾ ਹੈ। ਉਨ੍ਹਾਂ ਕਿਹਾ ਇਸੇ ਕਾਰਨ ਇਨ੍ਹਾਂ ਦੋਹਾ ਪਾਰਟੂੀਆਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।

ਇਸ ਦੌਰਾਨ ਸਰਨਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਹੈ। ਫਿਲਹਾਲ ਵੇਖਣਾ ਹੋਵੇਗਾ ਕਿ ਨਵੀਂ ਬਣੀ ਸਰਕਾਰ ਬੇਅਦਬੀਆਂ ਦੇ ਦੋਸ਼ੀਆਂ ਖਿਲਾਫ ਕਿੰਨੀ ਜਲਦੀ ਕੋਈ ਕਦਮ ਚੁੱਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment