ਬੀਜਿੰਗ: ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ ਹੈ। ਹਾਲਾਂਕਿ, ਹੁਣ ਤੱਕ ਹਾਦਸੇ ਦੇ ਕਾਰਨਾਂ ਅਤੇ ਕੁੱਲ ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ।
ਰਿਪੋਰਟ ਮੁਤਾਬਕ ਬੋਇੰਗ 737 ਨੇ 133 ਯਾਤਰੀਆਂ ਨੂੰ ਲੈ ਕੇ ਉਡਾਣ ਭਰੀ ਸੀ ਪਰ ਅਚਾਨਕ ਇਹ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਦੀ ਮੌਤ ਹੋਣ ਦਾ ਖਦਸ਼ਾ ਹੈ। ਪਰ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਚੀਨ ਦਾ ਈਸਟਰਨ ਏਅਰਲਾਈਨਜ਼ ਦਾ ਜਹਾਜ਼ Kunming ਤੋਂ Guangzhou ਜਾ ਰਿਹਾ ਸੀ। ਜਹਾਜ਼ ਨੂੰ Guangxi ਸੂਬੇ ਦੇ ਨੇੜੇ ਅਚਾਨਕ ਅੱਗ ਲੱਗ ਗਈ ਅਤੇ ਪਹਾੜਾਂ ਦੇ ਵਿਚਕਾਰ ਡਿੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਹਨ।