ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਜਿਸ ਨੂੰ ਲੈ ਕੇ ਹੁਣ ਸਿਆਸਤ ਗਰਮਾ ਗਈ ਹੈ। ਵਿਰੋਧੀਆਂ ਵਲੋਂ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।
ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਲਿਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਾਲਾਨਾ 50,000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗਣਾ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਕੱਲੀ ਆਪਣੀਆਂ ਗਰੰਟੀਆਂ ਨੂੰ ਪੂਰਾ ਨਹੀਂ ਕਰ ਸਕਦੀ ਅਤੇ ਪੰਜਾਬ ਦੇ ਖਜ਼ਾਨੇ ਨੂੰ ਭਰਨ ਅਤੇ ਸਰਕਾਰੀ ਖਜ਼ਾਨੇ ‘ਚੋਂ ਸਕੀਮਾਂ ਨੂੰ ਲਾਗੂ ਕਰਨ ਦਾ ਰੋਡਮੈਪ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ।’
Asking PM @narendramodi ji for financial assistance of Rs 50,000 crore annually proves that the @AamAadmiParty alone cannot fulfill its guarantees and the roadmap for replenishing Punjab’s exchequer and implementing schemes from the state exchequer is beyond their reach.
— Sukhjinder Singh Randhawa (@Sukhjinder_INC) March 24, 2022
ਭਗਵੰਤ ਮਾਨ ਨੂੰ ਘੇਰਦਿਆਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ, ‘ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕ ਨੂੰ ਲੁਭਾਉਣ ਲਈ ਵੱਡੇ ਵੱਡੇ ਵਾਅਦੇ ਕੀਤੇ ਗਏ, ਪਰ ਹੁਣ ਹਨ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਸੈਂਟਰ ਦਾ ਸਾਥ ਚਾਹੀਦਾ ਹੈ।
Grand Freebies & Sops announced by @AamAadmiParty in Punjab to gain votes… but Now they need Centre’s support to fulfill their promises!!
Ye hai @ArvindKejriwal Model https://t.co/PumsJkDxaw
— Manjinder Singh Sirsa (@mssirsa) March 24, 2022
ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ 54 ਹਜ਼ਾਰ ਕਰੋੜ ਦਾ ਇੰਤਜ਼ਾਮ ਕਰ ਰੱਖਿਆ ਹੈ, ਫਿਰ ਅਸੀਂ ਕੇਂਦਰ ਸਰਕਾਰ ਤੋਂ ਕਿਉਂ ਮੰਗ ਰਹੇ ਹਾਂ।
@BhagwantMann ji 54000 Crore ਦਾ ਤਾਂ ਇੰਤਜ਼ਾਮ ਕਰ ਰੱਖਿਆ ਹੈ @ArvindKejriwal ji ਨੇ ਫਿਰ ਆਪਾਂ ਕੇਂਦਰ ਤੋਂ ਕਯੋ ਮੰਗ ਰਹੇ ਹਾਂ ? pic.twitter.com/bgzjQqeWHX
— Parambans Singh Romana (@ParambansRomana) March 24, 2022
ਹਾਲਾਂਕਿ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਸ ਦਾ ਸਮਰਥਨ ਕੀਤਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.