ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਕੇਂਦਰ ਸਰਕਾਰ ਤੋਂ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਜਿਸ ਨੂੰ ਲੈ ਕੇ ਹੁਣ ਸਿਆਸਤ ਗਰਮਾ ਗਈ ਹੈ। ਵਿਰੋਧੀਆਂ ਵਲੋਂ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।
ਪੰਜਾਬ ਲੋਕ ਕਾਂਗਰਸ ਦੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਇਸ ਤਰ੍ਹਾਂ ਜ਼ਾਹਰ ਹੈ ਕਿ ’70 ਸਾਲਾਂ ਦੇ ਕੁਸ਼ਾਸਨ’ ‘ਤੇ 3 ਲੱਖ ਕਰੋੜ ਦਾ ਕਰਜ਼ਾ ਅਤੇ ਬਦਲਾਅ ਦੀ ਰਣਨੀਤੀ ਵਾਲੀ ਸਰਕਾਰ ਦਾ 5 ਸਾਲਾਂ ਵਿੱਚ ਇਸ ਵਿੱਚ ਇੱਕ ਲੱਖ ਕਰੋੜ ਹੋਰ ਜੋੜਨ ਦਾ ਇਰਾਦਾ ਹੈ।’
So apparently ‘70 years of misrule’ got debt of 3 Lakh crore and the govt of change intends to add another 1 Lakh crore to it in 5 years.
Salute! #InquilabZindabad https://t.co/2aw1bHuMnL
— Punjab Lok Congress (@plcpunjab) March 25, 2022
ਦੱਸਣਯੋਗ ਹੈ ਕਿ ਸੀਐੱਮ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਪੀਐੱਮ ਮੋਦੀ ਤੋਂ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਸੀ, ਜਿਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੂੰ ਕੇਂਦਰ ਦੇ ਸਹਿਯੋਗ ਦੀ ਜ਼ਰੂਰਤ ਹੈ। ਮਾਨ ਵੱਲੋਂ ਪੀਐੱਮ ਮੋਦੀ ਨੂੰ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀ ਗਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.