ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਵੱਡਾ ਬਦਲਾਅ ਕੀਤਾ ਹੈ। ਜਿਸ ਵਿੱਚ ਗਿੱਦੜਬਾਹਾ ਤੋਂ ਵਿਧਾਇਕ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ ਅਤੇ ਕਾਦੀਆ ਤੋਂ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਆਗੂ ਬਣਿਆ ਗਿਆ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਆਗੂਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਲੀਡਰ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣਗੇ ਅਤੇ ਕਾਂਗਰਸ ਨੂੰ ਪੰਜਾਬ ਅੰਦਰ ਮੁੜ ਤੋਂ ਮਜ਼ਬੂਤ ਕਰਨਗੇ।
Congratulations to Raja warring and Bharat Bhushan Ashu … wish them the best always ….
— Navjot Singh Sidhu (@sherryontopp) April 9, 2022
ਇਸ ਤੋਂ ਇਲਾਵਾ ਸਿੱਧੂ ਵੱਲੋਂ ਟਵੀਟ ਕਰਕੇ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਆਗੂਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਲੀਡਰ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣਗੇ ਅਤੇ ਕਾਂਗਰਸ ਨੂੰ ਪੰਜਾਬ ਅੰਦਰ ਮੁੜ ਤੋਂ ਮਜ਼ਬੂਤ ਕਰਨਗੇ।
Congratulations for Partap Bajwa ji and Chhabewal saheb …. They will be pillars of strength in the Vidhan Sabha for the congress
— Navjot Singh Sidhu (@sherryontopp) April 9, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.