ਤਰਨਤਾਰਨ: ਤਰਨਤਾਰਨ ਵਿੱਚ ਹੋਈ ਬੇਅਦਬੀ ਘਟਨਾ ਨੂੰ ਲੈ ਕੇ ਬਟਾਲਾ ਦੇ ਐੱਸਐਸਪੀ ਸਤਿੰਦਰ ਸਿੰਘ ਨੇ ਮਸੀਹ ਭਾਈਚਾਰੇ ਨੇ ਨਾਲ ਮੁਲਾਕਾਤ ਕੀਤੀ। ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਉਹਨਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਹੀਂ ਹੋਣ ਦੇਣਗੇ।
ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਠੱਕਰਪੁਰਾ ‘ਚ ਇੱਕ ਚਰਚ ਅੰਦਰ ਕੁਝ ਅਣਪਛਾਤੇ ਲੋਕਾਂ ਵੱਲੋਂ ਯਿਸ਼ੂ ਮਸੀਹ ਦੀਆਂ ਮੂਰਤੀਆਂ ਦੀ ਭੰਨਤੋੜ ਕਰਨ ਤੋਂ ਬਾਅਦ ਪਾਸਟਰ ਦੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਘਟਨਾ ਨੂੰ ਲੈ ਕੇ ਬਟਾਲਾ ਦੇ ਐਸਐਸਪੀ ਸਤਿੰਦਰ ਸਿੰਘ ਵੱਲੋਂ ਕੈਥੋਲਿਕ ਚਰਚ ਫ਼ਤਹਿਗੜ੍ਹ ਚੂੜੀਆਂ ਵਿਖੇ ਪਹੁੰਚ ਕੇ ਮਸੀਹ ਭਾਈਚਾਰੇ ਅਤੇ ਪਾਸਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਕਿਸੇ ਹਾਲਤ ‘ਚ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਹੀਂ ਹੋਣ ਦੇਣਗੇ ਅਤੇ ਜਿਹੜਾ ਵੀ ਕੋਈ ਗਲਤ ਹਰਕਤ ਕਰੇਗਾ, ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋ ਚੁੱਕੀ ਹੈ ਅਤੇ ਪੁਲਿਸ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਬਟਾਲਾ, ਡੇਰਾ ਬਾਬਾ ਨਾਨਕ ਅਤੇ ਕੋਟਲੀ ਸੂਰਤ ਮੱਲੀ ਵਿੱਚ ਵੀ ਮਸੀਹ ਭਾਈਚਾਰੇ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਜਲਦ ਹੀ ਅਜਿਹੀ ਕੋਝੀ ਹਰਕਤ ਕਰਨ ਵਾਲੇ ਵਿਅਕਤੀਆਂ ‘ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
ਇਸ ਮੌਕੇ ਚਰਚ ਵਿੱਚ ਹਾਜ਼ਰ ਮਸੀਹ ਆਗੂ ਰੋਸ਼ਨ ਜੋਸਫ ਸਣੇ ਹੋਰ ਵੀ ਪਾਸਟਰਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਆਪਣੇ ਵਿਚਾਰ ਐਸਐੱਸਪੀ ਬਟਾਲਾ ਸਾਹਮਣੇ ਰੱਖੇ ਗਏ। ਫਿਲਹਾਲ ਪੰਜਾਬ ਪੁਲਿਸ ਇਸ ਘਟਨਾ ਦੀ ਜਾਂਚ ‘ਚ ਲੱਗੀ ਹੋਈ ਹੈ , ਬੀਤੇ ਦਿਨੀਂ ਵਾਪਰੀ ਇਸ ਮੰਦਭਾਗੀ ਘਟਨਾ ਬਾਰੇ ਹੋਰ ਕੀ ਤੱਥ ਸਾਹਮਣੇ ਆਉਂਦੇ ਹਨ , ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.