ਨਿਊਜ਼ ਡੈਸਕ: ਭਾਰਤੀ ਰਿਜ਼ਰਵ ਬੈਂਕ ਨੇ ਪੰਜ ਸ਼ਹਿਰੀ ਸਹਿਕਾਰੀ ਬੈਂਕਾਂ ‘ਤੇ ਜੁਰਮਾਨਾ ਲਗਾਇਆ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਇਨ੍ਹਾਂ ਬੈਂਕਾਂ ‘ਤੇ ਜੁਰਮਾਨਾ ਲਗਾਇਆ ਗਿਆ ਹੈ। ਇਹ ਪੰਜ ਬੈਂਕ ਰਾਣੀ ਲਕਸ਼ਮੀਬਾਈ ਅਰਬਨ ਕੋ-ਆਪਰੇਟਿਵ ਬੈਂਕ, ਅਰਬਨ ਕੋ-ਆਪਰੇਟਿਵ ਬੈਂਕ ਲਿਮਟਿਡ ਰਾਊਰਕੇਲਾ, ਨਿਕੋਲਸਨ ਕੋ-ਆਪਰੇਟਿਵ ਟਾਊਨ ਬੈਂਕ ਲਿਮਟਿਡ ਤੰਜਾਵੁਰ, ਠਾਣੇ ਭਾਰਤ ਸਹਿਕਾਰੀ ਬੈਂਕ, ਕਰਨਾਟਕ ਸਟੇਟ ਕੋ-ਆਪਰੇਟਿਵ ਐਪੈਕਸ ਬੈਂਕ ਹਨ।
ਇਹ ਜਾਣਕਾਰੀ ਆਰਬੀਆਈ ਦੇ ਇੱਕ ਬਿਆਨ ਵਿੱਚ ਦਿੱਤੀ ਹੈ। ਕੇਂਦਰੀ ਬੈਂਕ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਬੈਂਗਲੁਰੂ ਸਥਿਤ ਕਰਨਾਟਕ ਰਾਜ ਸਹਿਕਾਰੀ ਐਪੈਕਸ ਬੈਂਕ ਨੂੰ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਬੈਂਕ ਨੂੰ ਹਾਊਸਿੰਗ ਫਾਇਨਾਂਸ ਨਾਲ ਸਬੰਧਤ ਬੈਂਕਿੰਗ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਹਾਊਸਿੰਗ ਫਾਈਨਾਂਸ ਸਬੰਧੀ ਨਿਯਮਾਂ ਦੀ ਅਣਦੇਖੀ ਕਰਨ ਕਾਰਨ ਇਹ ਜੁਰਮਾਨਾ ਲਗਾਇਆ ਗਿਆ ਹੈ। ਠਾਣੇ ਭਾਰਤ ਸਹਿਕਾਰੀ ਬੈਂਕ ‘ਤੇ 15 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਬੈਂਕ ਨੂੰ ਗਾਹਕ ਸੁਰੱਖਿਆ ਦੇ ਨਿਯਮਾਂ ਦੀ ਅਣਦੇਖੀ ਕਰਨ ਲਈ ਜੁਰਮਾਨਾ ਲਗਾਇਆ ਗਿਆ ਹੈ। ਨਿਕੋਲਸਨ ਕੋ-ਆਪਰੇਟਿਵ ਟਾਊਨ ਬੈਂਕ ਲਿਮਟਿਡ ਤੰਜਾਵੁਰ ਨੂੰ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਅਰਬਨ ਕੋ-ਆਪਰੇਟਿਵ ਬੈਂਕ ਲਿਮਟਿਡ ਰੁੜਕੇਲਾ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਜੁਰਮਾਨਾ ਡਿਪਾਜ਼ਿਟਰ ਐਜੂਕੇਸ਼ਨ ਅਤੇ ਅਵੇਅਰਨੈੱਸ ਫੰਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਲਗਾਇਆ ਗਿਆ ਹੈ। ਰਾਣੀ ਲਕਸ਼ਮੀਬਾਈ ਅਰਬਨ ਕੋ-ਆਪਰੇਟਿਵ ਬੈਂਕ, ਝਾਂਸੀ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਬੈਂਕ ਨੇ ਆਰਬੀਆਈ ਦੇ ਸੁਪਰਵਾਈਜ਼ਰੀ ਐਕਸ਼ਨ ਫਰੇਮਵਰਕ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਜੁਰਮਾਨਾ ਲਗਾਇਆ ਗਿਆ ਹੈ।
ਇਸ ਤੋਂ ਪਹਿਲਾਂ, ਆਰਬੀਆਈ ਨੇ ਨਿਯਮਾਂ ਦੀ ਪਾਲਣਾ ਵਿੱਚ ਕੁਤਾਹੀ ਲਈ ਅੱਠ ਸਹਿਕਾਰੀ ਬੈਂਕਾਂ ‘ਤੇ ਜੁਰਮਾਨਾ ਲਗਾਇਆ ਸੀ।