ਨਿਊਜ਼ ਡੈਸਕ: ਮਸਕਟ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ‘ਚੋਂ ਧੂੰਆਂ ਨਿੱਕਲਣਾ ਸ਼ੁਰੂ ਹੋ ਗਿਆ। ਜਾਣਕਾਰੀ ਮੁਤਾਬਕ ਕੋਚੀਨ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ IX 442 ਦੇ ਇੰਜਣ ਨੰਬਰ 2 ਵਿੱਚ ਅੱਗ ਲੱਗਣ ਕਾਰਨ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ 140 ਤੋਂ ਵੱਧ ਯਾਤਰੀਆਂ ਨੂੰ ਬਾਹਰ ਕੱਢਣਾ ਪਿਆ।
ਓਮਾਨ ਸਥਿਤ ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ ਲਗਭਗ 14 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ‘ਚੋਂ ਧੂੰਆਂ ਨਿਕਲਣ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਤੋਂ ਯਾਤਰੀਆਂ ਨੂੰ ਅਮਰਜੈਂਸੀ ਸਲਾਈਡ ਰਾਹੀਂ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੇ ਅੱਜ ਸਵੇਰੇ ਕੋਚੀ ਲਈ ਰਵਾਨਾ ਹੋਣਾ ਸੀ ਪਰ ਉਸ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ।
Passengers evacuated via slides after smoke on Air India Express Muscat-Cochin flight IX-442, VT-AXZ.- There were 141 passengers plus 6 crew onboard and all are safe. #airindia pic.twitter.com/OtHERoQAoZ
— Utkarsh Singh (@utkarshs88) September 14, 2022
ਇੱਕ ਅਧਿਕਾਰੀ ਨੇ ਦੱਸਿਆ, ‘VT AXZ ਵਜੋਂ ਰਜਿਸਟਰਡ ਜਹਾਜ਼, ਬੀ737-800 ਮਸਕਟ ‘ਚ ਟੇਕ-ਆਫ ਲਈ ਤਿਆਰ ਸੀ ਤਾਂ ਉਸੇ ਵੇਲੇ ਇੰਜਣ ਨੰਬਰ 2 ‘ਚੋਂ ਅੱਗ ਲੱਗਣ ਦਾ ਪਤਾ ਲੱਗਿਆ। ਹਾਲਾਂਕਿ, ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।’ ਅਧਿਕਾਰੀ ਨੇ ਕਿਹਾ, ‘ਯਾਤਰੀਆਂ ਨੂੰ ਟਰਮੀਨਲ ਬਿਲਡਿੰਗ ‘ਚ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਰਾਹਤ ਫਲਾਈਟ ਦਾ ਪ੍ਰਬੰਧ ਕੀਤਾ ਜਾਵੇਗਾ।’
ਇਸ ਹਾਦਸੇ ਨੂੰ ਲੈ ਕੇ ਏਅਰ ਇੰਡੀਆ ਵਲੋਂ ਵੀ ਬਿਆਨ ਜਾਰੀ ਕੀਤਾ ਗਿਆ ਹੈ।
Here is the statement issued by Air India Express on the incident at Muscat Airport.#PressRelease pic.twitter.com/tgZV0a0s3t
— Air India Express (@FlyWithIX) September 14, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.