ਚੰਡੀਗੜ੍ਹ: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।
Warm birthday greetings to Hon'ble Prime Minister Shri @narendramodi Ji.
May god bless you with a long & healthy life in the service of our nation. pic.twitter.com/Ti9xhkdpHQ
— Capt.Amarinder Singh (@capt_amarinder) September 17, 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ-‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੰਦਾ ਹਾਂ।’
ਦੇਸ਼ ਦੇ ਪ੍ਰਧਾਨ ਮੰਤਰੀ @narendramodi ਜੀ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਵਧਾਈ ਦਿੰਦਾ ਹਾਂ…
— Bhagwant Mann (@BhagwantMann) September 17, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.