ਨਿਊਯਾਰਕ: ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਜ਼ਬਰਦਸਤ ਗੋਲੀਬਾਰੀ ਤੋਂ ਬਾਅਦ ਤਣਾਅ ਦਾ ਮਾਹੌਲ ਹੈ। ਇੱਥੇ ਬੁਕਰਲਿਨ ਸਬਵੇਅ ਸਟੇਸ਼ਨ ‘ਤੇ ਅੰਨ੍ਹੇਵਾਹ ਗੋਲੀਬਾਰੀ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ‘ਚ 13 ਲੋਕ ਜ਼ਖਮੀ ਹੋਏ ਹਨ।
ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਇੱਕ ਸ਼ੱਕੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਭਾਰਤ ਦਾ ਵਿਦੇਸ਼ ਮੰਤਰਾਲਾ (MEA) ਵੀ ਅਮਰੀਕਾ ‘ਚ ਇਸ ਘਟਨਾ ‘ਤੇ ਨਜ਼ਰ ਰੱਖ ਰਿਹਾ ਹੈ।ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਅਤੇ ਫੋਰੈਂਸਿਕ ਟੀਮ ਦੇ ਅਧਿਕਾਰੀਆਂ ਦੀ ਟੁਕੜੀ ਮੌਕੇ ‘ਤੇ ਪਹੁੰਚ ਗਈ ਹੈ। ਪਤਾ ਲੱਗਾ ਹੈ ਕਿ ਇਸ ਗੋਲੀਬਾਰੀ ‘ਚ 13 ਲੋਕ ਜ਼ਖਮੀ ਹੋਏ ਹਨ ਪਰ ਫਿਲਹਾਲ ਪੁਲਿਸ ਮੌਕੇ ‘ਤੇ ਰਾਹਤ ਕਾਰਜ ਚਲਾ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ‘ਚ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੋਰ ਮੈਟਰੋ ਸਟੇਸ਼ਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ ਅਤੇ ਵ੍ਹਾਈਟ ਹਾਊਸ ਲਗਾਤਾਰ ਸ਼ਹਿਰ ਦੇ ਮੇਅਰ ਤੋਂ ਇਸ ਬਾਰੇ ਅਪਡੇਟ ਲੈ ਰਿਹਾ ਹੈ।
In regard to the multiple people shot at the 36th Street subway station in Brooklyn, there are NO active explosive devices at this time. Any witnesses are asked to call @NYPDTips at #800577TIPS. Please stay clear of the area. More provided information when available. pic.twitter.com/8UoiCAXemB
— NYPD NEWS (@NYPDnews) April 12, 2022
ਸਬਵੇਅ ਸਟੇਸ਼ਨ ‘ਤੇ ਉਸ ਸਮੇਂ ਗੋਲੀਬਾਰੀ ਹੋਈ ਜਦੋਂ ਜ਼ਿਆਦਾਤਰ ਲੋਕ ਆਪਣੇ ਕੰਮ ਲਈ ਜਾ ਰਹੇ ਸਨ ਅਤੇ ਉੱਥੇ ਕਾਫੀ ਭੀੜ ਸੀ। ਇਹੀ ਕਾਰਨ ਹੈ ਕਿ ਇਸ ਗੋਲੀਬਾਰੀ ਦੀ ਲਪੇਟ ਵਿੱਚ ਹੋਰ ਲੋਕ ਆ ਗਏ ਹਨ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਨਿਊਯਾਰਕ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.