ਬਠਿੰਡਾ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਕਿਹਾ ਕਿ ਜੋ ਪਰਮਾਤਮਾ ਨੇ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਨਿਭਾਉਣ ਦਾ ਤਾਕਤ ਦੇਣ।
ਸ੍ਰੀ ਦਮਦਮਾ ਗੁਰਦੁਆਰਾ ਸਾਹਿਬ ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਨਾਲ ਕਈ ਵਿਧਾਇਕ ਮੌਜੂਦ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੋਲ ਵੱਡੀ ਜ਼ਿੰਮੇਵਾਰੀਆਂ ਦੇ ਨਾਲ ਨਾਲ ਵੱਡਾ ਹੌਂਸਲਾ ਵੀ ਹੈ।
ਵਿਸਾਖੀ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। pic.twitter.com/wYRhOAoQk4
— Bhagwant Mann (@BhagwantMann) April 14, 2022
ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਵਿਸਾਖੀ ਮੌਕੇ ਟਵੀਟ ਕਰਕੇ ਸੰਗਤਾਂ ਨੂੰ ਵਧਾਈਆਂ ਦਿੰਦੇ ਲਿਖਿਆ ਕਿ, ‘ਖਾਲਸਾ ਪੰਥ ਦੇ ਸਿਰਜਣਹਾਰੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹੋਏ, ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।’
ਖਾਲਸਾ ਪੰਥ ਦੇ ਸਿਰਜਣਹਾਰੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹੋਏ, ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ। pic.twitter.com/yoTG0Hiua2
— Bhagwant Mann (@BhagwantMann) April 14, 2022